Breaking News

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

Dr. Parminder Singh Ahluwalia

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

Punjab E News :-  ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਆਹਲੂਵਾਲੀਆ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।

      ਆਪਣੇ ਸ਼ੋਕ ਸੁਨੇਹੇ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਖੰਨਾ ਨੇੜਲੇ ਪਿੰਡ ਕਲਾਲਮਾਜਰਾ ਦੇ ਰਹਿਣ ਵਾਲੇ ਡਾ. ਪਰਮਿੰਦਰ ਸਿੰਘ, ਜਿਹੜੇ 2015 ਵਿੱਚ ਡਿਪਟੀ ਡਾਇਰੈਕਟਰ ਖੇਡਾਂ ਵਜੋਂ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਅਤੇ ਬਾਅਦ ਵਿੱਚ ਡਾਇਰੈਕਟਰ ਬਣੇ, ਨੇ ਯੂਨੀਵਰਸਿਟੀ ਦੀ ਖੇਡਾਂ ਵਿੱਚ ਪੁਰਾਣੀ ਸ਼ਾਨ ਬਹਾਲ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ। ਡਾ. ਆਹਲੂਵਾਲੀਆ ਨੂੰ ਪਿਛਲੇ ਮਹੀਨੇ ਕੋਰੋਨਾ ਹੋਇਆ ਸੀ ਅਤੇ ਉਹ 14 ਦਿਨਾਂ ਲਈ ਇਕਾਂਤਵਾਸ ਵਿੱਚ ਵੀ ਰਹੇ।

         ਖੇਡ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਅਕਾਲ ਚਲਾਣਾ ਪੰਜਾਬ ਯੂਨੀਵਰਸਿਟੀ ਦੇ ਨਾਲ-ਨਾਲ ਇਸ ਖਿੱਤੇ ਦੇ ਸਮੁੱਚੇ ਖੇਡ ਭਾਈਚਾਰੇ ਲਈ ਵੱਡਾ ਘਾਟਾ ਹੈ ਅਤੇ ਸਾਨੂੰ ਇਸ ਖ਼ਬਰ ਨਾਲ ਸਦਮਾ ਲੱਗਿਆ ਹੈ। ਉਹ ਉਤਸ਼ਾਹੀ ਖਿਡਾਰੀ ਤੇ ਖੇਡ ਪ੍ਰਸ਼ਾਸਕ ਸਨ ਅਤੇ ਉਨ੍ਹਾਂ ਦੇ ਤੁਰ ਜਾਣ ਦਾ ਘਾਟਾ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਯੂਨੀਵਰਸਿਟੀ ਨੇ 13 ਸਾਲਾ ਦੇ ਵਕਫ਼ੇ ਮਗਰੋਂ 2019 ਵਿੱਚ ਅਤੇ ਇਸ ਸਾਲ 2020 ਵਿੱਚ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫ਼ੀ ਜਿੱਤੀ। ਇਸ ਤੋਂ ਪਹਿਲਾਂ ਇਸ ਵਰ੍ਹੇ ਯੂਨੀਵਰਸਿਟੀ ਨੇ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ ਦੀ ਟਰਾਫ਼ੀ ਵੀ ਜਿੱਤੀ।


ਰਾਣਾ ਸੋਢੀ ਨੇ ਆਹਲੂਵਾਲੀਆ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਸਦਮਾ ਸਹਿਣ ਦੀ ਸ਼ਕਤੀ ਦੇਵੇ।


Oct 12 2020 2:43PM
Dr. Parminder Singh Ahluwalia
Source: Punjab E News

Crime News

Leave a comment





ਮਾਲ ਗੱਡੀਆਂ ਬੰਦ ਹੋਣ ਨਾਲ ਯੂਰੀਆ ਤੇ ਡੀ.ਏ.ਪੀ.ਖਾਦ ਦੀ ਸਪਲਾਈ ਰੁਕੀ ਕਿਸਾਨ ਪ੍ਰਭਾਵਿਤ, ਜਲੰਧਰ 'ਚ 1.70 ਲੱਖ ਹੈਕਟੇਅਰ ਕਣਕ ਅਤੇ 56 ਹਜ਼ਾਰ ਏਕਟ ਆਲੂ ਦੀ ਫ਼ਸਲ ਲਈ ਯੂਰੀਆ ਅਤੇ ਡੀ.ਏ.ਪੀ.ਖਾਦ ਬਹੁਤ ਜਰੂਰੀ --- ਦੁਸ਼ਹਿਰੇ ਮੌਕੇ ਪੰਜਾਬ ਯੂਥ ਕਾਂਗਰਸ ਫੁਕੇਗੀ ਮੋਦੀ ਰਾਵਣ ਦਾ ਪੁਤਲਾ --- 11 ਕੇ.ਵੀ. ਉਵਰਲੋਡਿਡ ਏ.ਪੀ. ਫੀਡਰਾਂ ਦਾ ਉਦਘਾਟਨ --- ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਟੀਮਾਂ ਨੂੰ ਅਵੇਸਲੇ ਨਾ ਹੋਣ ਅਤੇ ਕੋਵਿ-19 ਸਬੰਧੀ ਟੈਸਟ ਜਾਰੀ ਰੱਖਣ ਦੀਆਂ ਹਦਾਇਤਾ, ਅਧਿਕਾਰੀਆਂ ਨੂੰ ਕੋਵਿਡ-19 ਸਬੰਧੀ ਦੂਜੀ ਲਹਿਰ ਦਾ ਪੂਰੀ ਸਮਰੱਥਾ ਨਾਲ ਮੁਕਾਬਲਾ ਕਰਨ ਲਈ ਸਥਿਤੀ 'ਤੇ ਬਾਜ਼ ਅੱਖ ਰੱਖਣ ਦੀਆਂ ਹਦਾਇਤਾਂ --- ਬੀ ਜੀ ਪੇ ਦੇ ਸਾਪਲਾਂ ਆਪਣੀ ਗੁਆਚੀ ਸ਼ਾਖ ਬਹਾਲ ਕਰਾਉਣ ਲਈ ਸੁਰਖੀਆਂ ਵਟੋਰ ਰਹੇ --- ਦਿੱਲੀ-ਕਟੜਾ ਐਕਸਪ੍ਰੈਸ ਵੇ: ਸ਼ਾਸਨ ਵਲੋਂ ਨਕੋਦਰ,ਫਿਲੌਰ ਅਤੇ ਜਲੰਧਰ-2 ਸਬ ਡਵੀਜ਼ਨਾਂ 'ਚ 1485 ਏਕੜ ਜ਼ਮੀਨ ਐਕੁਆਇਰ ਕਰਨ ਲਈ 3-ਡੀ ਨੋਟੀਫਿਕੇਸ਼ਨ ਜਾਰੀ