Breaking News

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

central bureau of investigation

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab E News :- ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿੱਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰੀ ਜਾਂਚ ਬਿਊਰੋ ਨੂੰ ਆਪਣੇ ਸੂਬੇ ਵਿੱਚ ਬਿਨਾਂ ਆਗਿਆ ਤੋਂ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ।
     ਪੰਜਾਬ ਸਮੇਤ ਅੱਠ ਸੂਬਿਆਂ ਵੱਲੋਂ ਸੀ.ਬੀ.ਆਈ. ਨੂੰ ਬਿਨਾਂ ਆਗਿਆ ਦਾਖਲ ਹੋਣ ਦੀ ਇਜਾਜ਼ਤ ਵਾਪਸ ਲੈਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀ ਦੀ ਵੱਧ ਤੋਂ ਵੱਧ ਵਰਤੋਂ ਰਾਜਨੀਤੀ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਸੀ.ਬੀ.ਆਈ. ਰਾਹੀਂ ਨਿਰਪੱਖ ਜਾਂਚ ਯਕੀਨੀ ਨਹੀਂ ਬਣਾਈ ਜਾ ਸਕਦੀ।
      ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਰਾਜਸੀ ਪਿੜ ਵਿੱਚ ਮਹੱਤਵਹੀਣ ਗਰਦਾਨਦਿਆਂ ਮੁੱਖ ਮੰਤਰੀ ਨੇ ਇਕ ਟੀ.ਵੀ. ਚੈਨਲ ਨੂੰ ਕਿਹਾ ਕਿ ਭਾਜਪਾ ਦਾ ਸੂਬੇ ਵਿੱਚ ਸਾਰੀਆਂ 117 ਵਿਧਾਨ ਸਭਾ ਸੀਟਾਂ ਲੜਨ ਲਈ ਸਵਾਗਤ ਹੈ ਪਰ ਇਹ ਪਾਰਟੀ ਬਿਨਾਂ ਕਿਸੇ ਗਠਜੋੜ ਭਾਈਵਾਲ ਦੇ ਇਕ ਵੀ ਸੀਟ ਨਹੀਂ ਜਿੱਤ ਸਕਦੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਨੂੰ ਪੰਜਾਬ ਵਿੱਚ ਕੋਈ ਚੁਣੌਤੀ ਨਹੀਂ ਹੈ। ਇਥੋਂ ਤੱਕ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਵੀ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚੋਂ ਕਿਸੇ ਨੇ ਵੀ ਸੂਬੇ ਦੇ ਹਿੱਤ ਲਈ ਕਦੇ ਵੀ ਸਕਰਾਤਮਕ ਗੱਲ ਨਹੀਂ ਕੀਤੀ।
       ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਨੂੰ ਹਾਲੇ 18 ਮਹੀਨੇ ਦੇ ਕਰੀਬ ਸਮਾਂ ਪਿਆ ਹੈ ਅਤੇ ਇਹ ਕਹਿਣਾ ਸੰਭਵ ਨਹੀਂ ਕਿ ਚੋਣਾਂ ਵੇਲੇ ਕਿਹੜਾ ਮੁੱਦਾ ਭਾਰੂ ਰਹੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਾਜਪਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਐਮ.ਐਸ.ਪੀ. ਦਾ ਬਣੇ ਰਹਿਣਾ ਚਾਹੁੰਦੇ ਹਨ ਅਤੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕੇਂਦਰ ਅਤੇ ਕਿਸਾਨਾਂ ਦੋਵਾਂ ਵੱਲੋਂ ਸਖਤ ਫੈਸਲੇ 'ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨ ਸੰਘਰਸ਼ ਲੰਬਾ ਚੱਲਣ ਨਾਲ ਸਰਹੱਦ 'ਤੇ ਬੈਠੇ ਸੈਨਿਕਾਂ ਨੂੰ ਪਹੁੰਚਾਈ ਜਾਣ ਵਾਲੀ ਸਪਲਾਈ ਪ੍ਰਭਾਵਿਤ ਹੋਵੇਗੀ ਜਦੋਂ ਕਿ ਇਹ ਪੰਜਾਬ ਦੇ ਹਿੱਤਾਂ ਦਾ ਵੀ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੰਘਰਸ਼ ਕਿਸਾਨਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ ਜਿਸ ਦਾ ਕੇਂਦਰ ਸਰਕਾਰ ਨੂੰ ਵੀ ਅਹਿਸਾਸ ਹੈ ਕਿਉਂਕਿ ਉਨ੍ਹਾਂ ਵੱਲੋਂ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਬੁਲਾਉਣ ਦਾ ਫੈਸਲਾ ਕੀਤਾ ਗਿਆ ਸੀ।
       ਮੁੱਖ ਮੰਤਰੀ ਨੇ ਇਹ ਗੱਲ ਦੁਹਰਾਈ ਕਿ ਉਹ ਕਾਰਪੋਰੇਟਾਂ ਵੱਲੋਂ ਪੰਜਾਬ ਵਿੱਚ ਅਨਾਜ ਖਰੀਦਣ ਦਾ ਸਵਾਗਤ ਕਰਦੇ ਹਨ ਬਸ਼ਰਤੇ ਉਹ ਮੌਜੂਦਾ ਮੰਡੀਕਰਨ ਸਿਸਟਮ ਦਾ ਪਾਲਣ ਕਰਦੇ ਹੋਣ ਜਿਹੜਾ ਕਿਸਾਨ ਤੇ ਆੜ੍ਹਤੀਏ ਵਿਚਾਲੇ ਨਜ਼ਦੀਕੀ ਸਬੰਧਾਂ ਉਤੇ ਬਣਿਆ ਹੋਇਆ ਹੈ। ਉਨ੍ਹਾਂ ਭਾਜਪਾ ਦੇ ਉਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਜਿਸ ਵਿੱਚ ਉਨ੍ਹਾਂ ਕਾਂਗਰਸ ਅਤੇ ਹੋਰਨਾਂ ਕੇਂਦਰੀ ਵਿਰੋਧੀ ਪਾਰਟੀਆਂ ਉਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਸਮੁੱਚੀ ਪੰਜਾਬ ਵਿਧਾਨ ਸਭਾ ਨੇ ਸਰਵਸੰਮਤੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਭਾਵੇਂ ਕਿ ਕੁਝ ਪਾਰਟੀਆਂ ਨੇ ਆਪਣੀ ਰਾਜਸੀ ਮਜਬੂਰੀ ਦੇ ਚੱਲਦਿਆਂ ਬਾਅਦ ਵਿੱਚ ਯੂ-ਟਰਨ ਲੈ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਬਿੱਲਾਂ ਨੂੰ ਸੰਸਦ ਵਿੱਚ ਲਿਆਂਦਾ ਜਾ ਰਿਹਾ ਸੀ ਤਾਂ ਪੰਜਾਬ ਸਰਕਾਰ ਸਮੇਤ ਸਾਰੀਆਂ ਸਬੰਧਤ ਧਿਰਾਂ ਦੀ ਰਾਏ ਲੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਹ ਸਭ ਕਰਨ ਦੀ ਬਜਾਏ ਬਿਨਾਂ ਬਹਿਸ ਤੋਂ ਬਿੱਲ ਪਾਸ ਕਰ ਦਿੱਤੇ ਗਏ।
       ਕਾਂਗਰਸ ਵਿੱਚ ਅਸਹਿਮਤੀ ਨੂੰ ਅੰਦਰੂਨੀ ਲੋਕਤੰਤਰ ਦਾ ਸੰਕੇਤ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਪੱਤਰ ਲਿਖਿਆ ਸੀ, ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਗਠਿਤ ਅਹਿਮ ਕਮੇਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।
        ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਪਰ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣਾ ਨਹੀਂ ਚਾਹੁੰਦਾ ਕਿਉਂਕਿ ਉਹ ਇਸ ਨੂੰ ਆਪਣੇ ਰਾਜਸੀ ਹਿੱਤਾਂ ਲਈ ਵਰਤਦੇ ਹਨ।
      ਭਾਰਤੀ ਜਲ ਸੈਨਾ ਵੱਲੋਂ ਹੋਰਨਾਂ ਦੇਸ਼ਾਂ ਨਾਲ ਮਿਲ ਕੇ ਕੀਤੀਆਂ ਜਾ ਰਹੀਆਂ ਸਾਂਝੀਆਂ ਮਸ਼ਕਾਂ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਤੇ ਪਾਕਿਸਤਾਨ ਦੇ ਭਾਰਤ ਵਿਰੁੱਧ ਨਾਪਾਕ ਮਨਸੂਬੇ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸ਼ਾਂਤੀ ਤੇ ਵਿਕਾਸ ਚਾਹੁੰਦਾ ਹੈ ਅਤੇ ਪੰਜਾਬ ਕਿਸੇ ਵੀ ਕੀਮਤ 'ਤੇ ਪਾਕਿਸਤਾਨ ਨੂੰ ਮੁਸੀਬਤ ਪੈਦਾ ਕਰਨ ਦੀ ਆਗਿਆ ਨਹੀਂ ਦੇਵੇਗਾ।


Nov 21 2020 6:59PM
central bureau of investigation
Source: Punjab E News

Crime News

Leave a comment





ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ --- ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ --- ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ --- ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ : ਤਕਨੀਕੀ ਸਿੱਖਿਆ ਮੰਤਰੀ ਚੰਨੀ --- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਹਰ ਸੰਭਵ ਮਦਦ ਕਰਨ : ਸੁਖਬੀਰ ਸਿੰਘ ਬਾਦਲ --- ਸਾਹਿਤਕ ਦੇਣ ਲਈ ਡਾ. ਰਮੇਸ਼ ਪੋਖਰਿਆਲ ‘ਨਿਸ਼ੰਕ’ ‘ਵਾਤਾਯਨ ਲਾਈਫ਼-ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ