Breaking News

ਖੁਸ਼ਖਬਰੀ! ਰਾਸ਼ਟਰਪਤੀ ਬਣਨ ਪਿੱਛੋਂ 5 ਲੱਖ ਭਾਰਤੀਆਂ ਨੂੰ ਨਾਗਰਿਕਤਾ ਦੇਣਗੇ ਬਾਇਡਨ

joe biden new rules

ਖੁਸ਼ਖਬਰੀ! ਰਾਸ਼ਟਰਪਤੀ ਬਣਨ ਪਿੱਛੋਂ 5 ਲੱਖ ਭਾਰਤੀਆਂ ਨੂੰ ਨਾਗਰਿਕਤਾ ਦੇਣਗੇ ਬਾਇਡਨ

PunjabENews:-ਅਮਰੀਕੀ ਰਾਸ਼ਟਰਪਤੀ ਦੀ ਚੋਣ ਵਿਚ ਡੋਨਲਡ ਟਰੰਪ ਨੂੰ ਹਰਾਉਣ ਵਾਲੇ ਜੋ ਬਾਇਡਨ 1 ਕਰੋੜ ਤੋਂ ਜ਼ਿਆਦਾ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਦੇਣ ਵਾਲੇ ਹਨ। ਬਾਇਡਨ 1.1 ਕਰੋੜ ਪ੍ਰਵਾਸੀਆਂ ਨੂੰ ਨਾਗਰਿਕਤਾ ਪ੍ਰਦਾਨ ਕਰਨ ਲਈ ਇੱਕ ਰੋਡਮੈਪ ਬਣਾਉਣ ਜਾ ਰਹੇ ਹਨ, ਜਿਸ ਵਿਚ ਪੰਜ ਲੱਖ ਭਾਰਤੀ ਸ਼ਾਮਲ ਹਨ।

ਇਸ ਯੋਜਨਾ ਦੇ ਅਨੁਸਾਰ ਹਰ ਸਾਲ 95,000 ਲੋਕਾਂ ਨੂੰ ਅਮਰੀਕੀ ਨਾਗਰਿਕਤਾ ਦਿੱਤੀ ਜਾਵੇਗੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਬਾਇਡਨ ਇਸ ਗਿਣਤੀ ਨੂੰ ਵਧਾ ਕੇ 1.25 ਲੱਖ ਕਰਨ ਦੀ ਯੋਜਨਾ 'ਤੇ ਕੰਮ ਕਰਨਗੇ। ਇਸ ਨਾਲ ਅਮਰੀਕਾ ਆਉਣ ਵਾਲੇ ਸ਼ਰਨਾਰਥੀਆਂ ਲਈ ਨਾਗਰਿਕਤਾ ਪ੍ਰਾਪਤ ਕਰਨ ਦਾ ਰਸਤਾ ਸਾਫ ਹੋ ਜਾਵੇਗਾ।

ਦਸਤਾਵੇਜ਼ ਵਿਚ ਕਿਹਾ ਗਿਆ ਹੈ, 'ਬਾਇਡਨ ਜਲਦੀ ਹੀ ਕਾਂਗਰਸ 'ਚ ਇਮੀਗ੍ਰੇਸ਼ਨ ਸੁਧਾਰ ਕਾਨੂੰਨ ਪਾਸ ਕਰਨ 'ਤੇ ਕੰਮ ਸ਼ੁਰੂ ਕਰਨਗੇ, ਜਿਸ ਰਾਹੀਂ ਪ੍ਰਣਾਲੀ ਨੂੰ ਆਧੁਨਿਕ ਬਣਾਇਆ ਜਾਵੇਗਾ। ਇਸ ਦੇ ਤਹਿਤ ਕਰੀਬ ਪੰਜ ਲੱਖ ਤੋਂ ਵੱਧ ਭਾਰਤੀਆਂ ਸਣੇ 10 ਲੱਖ ਅਜਿਹੇ ਪ੍ਰਵਾਸੀਆਂ ਨੂੰ ਅਮਰੀਕੀ ਨਾਗਰਿਕਤਾ ਦੇਣ ਲਈ ਇੱਕ ਰੋਡਮੈਪ ਤਿਆਰ ਕੀਤਾ ਜਾਵੇਗਾ, ਜਿਨ੍ਹਾਂ ਕੋਲ ਦਸਤਾਵੇਜ਼ ਨਹੀਂ ਹਨ।  


ਜੋ ਬਾਇਡਨ ਨੇ ਕਿਹਾ ਕਿ ਰਾਸ਼ਟਰਪਤੀ ਹੋਣ ਦੇ ਨਾਤੇ ਉਹ ਬਲੂ ਜਾਂ ਰੈੱਡ ਸਟੇਟ ਨਹੀਂ ਵੇਖਦੇ ਬਲਕਿ ਸਿਰਫ ਯੂਨਾਈਟਿਡ ਸਟੇਟਸ ਆਫ ਅਮਰੀਕਾ ਦੇਖਦੇ ਹਨ। ਉਨ੍ਹਾਂ ਕਿਹਾ ਕਿ ਉਹ ਦੇਸ਼ ਨੂੰ ਤੋੜਨ ਨਹੀਂ ਜੋੜਨ ਵਾਲਾ ਰਾਸ਼ਟਰਪਤੀ ਬਣਨਗੇ।

ਸੰਭਾਵਨਾ ਹੈ ਕਿ ਬਾਇਡਨ ਪ੍ਰਸ਼ਾਸਨ ਪਰਿਵਾਰ-ਅਧਾਰਤ ਇਮੀਗ੍ਰੇਸ਼ਨ ਪ੍ਰਣਾਲੀ ਦਾ ਸਮਰਥਨ ਕਰੇਗਾ ਅਤੇ ਪਰਿਵਾਰਕ ਏਕੀਕਰਨ ਨੂੰ ਯੂਐਸ ਇਮੀਗ੍ਰੇਸ਼ਨ ਪ੍ਰਣਾਲੀ ਦੇ ਮੁਢਲੇ ਸਿਧਾਂਤ ਵਜੋਂ ਬਚਾਏਗਾ। ਇਸ ਵਿਚ ਪਰਿਵਾਰਕ ਵੀਜ਼ਾ ਬੈਕਲਾਗ ਨੂੰ ਘਟਾਉਣਾ ਵੀ ਸ਼ਾਮਲ ਹੈ।  

Nov 9 2020 12:25PM
joe biden new rules
Source:

Crime News

Leave a comment

ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ --- ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ --- ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ --- ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ : ਤਕਨੀਕੀ ਸਿੱਖਿਆ ਮੰਤਰੀ ਚੰਨੀ --- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਹਰ ਸੰਭਵ ਮਦਦ ਕਰਨ : ਸੁਖਬੀਰ ਸਿੰਘ ਬਾਦਲ --- ਸਾਹਿਤਕ ਦੇਣ ਲਈ ਡਾ. ਰਮੇਸ਼ ਪੋਖਰਿਆਲ ‘ਨਿਸ਼ੰਕ’ ‘ਵਾਤਾਯਨ ਲਾਈਫ਼-ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ