Breaking News

ਕਾਂਗਰਸੀ ਸੰਸਦ ਮੈਂਬਰਾਂ ਰਾਹੀਂ ਖਾਨਾਪੂਰਤੀ ਕਰਨ ਦੀ ਥਾਂ ਰੇਲ ਮੰਤਰੀ, ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਖੁਦ ਕਿਉਂ ਨਹੀਂ ਮਿਲਦੇ ਕੈਪਟਨ- ਭਗਵੰਤ ਮਾਨ

punjab rail track

ਕਾਂਗਰਸੀ ਸੰਸਦ ਮੈਂਬਰਾਂ ਰਾਹੀਂ ਖਾਨਾਪੂਰਤੀ ਕਰਨ ਦੀ ਥਾਂ ਰੇਲ ਮੰਤਰੀ, ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਖੁਦ ਕਿਉਂ ਨਹੀਂ ਮਿਲਦੇ ਕੈਪਟਨ- ਭਗਵੰਤ ਮਾਨ

Punjab E News :-  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤੇ ਪੰਜਾਬ ਦੀ ਬਾਂਹ ਮਰੋੜਣ ਦੇ ਦੋਸ਼ ਲਗਾਏ ਅਤੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਕਮੀਆਂ ਅਤੇ ਕਮਜ਼ੋਰੀਆਂ ਕਾਰਨ ਹੀ ਕੇਂਦਰ ਸਰਕਾਰ ਦੀ ਇਸ ਕਦਰ ਹਿੰਮਤ ਵਧੀ ਹੈ।

             ਭਗਵੰਤ ਮਾਨ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦਾ ਰੇਲ ਪਟੜੀਆਂ ਖ਼ਾਲੀ ਕਰਨਾ ਸਕਾਰਾਤਮਿਕ ਕਦਮ ਹੈ, ਪਰੰਤੂ ਕੇਂਦਰ ਸਰਕਾਰ ਦੀ ਟਕਰਾਅ ਅਤੇ ਬਦਲਾਖੋਰੀ ਨੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਨਲਾਇਕੀਆਂ ਅਤੇ ਕਮਜ਼ੋਰੀਆਂ ਮਸਲੇ ਨੂੰ ਹੋਰ ਗੁੰਝਲਦਾਰ ਬਣਾ ਰਹੀਆਂ ਹਨ।

            ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 'ਕਮਜ਼ੋਰੀਆਂ ਦੀ ਪੰਡ' ਹਨ। ਕੈਪਟਨ ਦੀਆਂ ਇਨ੍ਹਾਂ ਸਿਆਸੀ ਅਤੇ ਨਿੱਜੀ ਕਮਜ਼ੋਰੀਆਂ ਰਾਹੀਂ ਪ੍ਰਧਾਨ ਮੰਤਰੀ ਸਾਰੇ ਪੰਜਾਬ ਨੂੰ ਸੂਲੀ 'ਤੇ ਚੜ੍ਹਾਉਣ ਲਈ ਤੁਲੇ ਹੋਏ ਪਏ ਹਨ।

           ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦਮ ਰੱਖਦੇ ਅਤੇ 'ਸ਼ਾਹੀ ਫਾਰਮ ਹਾਊਸ' ਦੀ ਥਾਂ ਦਿੱਲੀ ਬੈਠ ਕੇ ਪ੍ਰਧਾਨ ਮੰਤਰੀ, ਰੇਲ ਮੰਤਰੀ, ਖੇਤੀ ਮੰਤਰੀ ਅਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਨਾ ਕੇਵਲ ਰੇਲਾਂ- ਮਾਲ ਗੱਡੀਆਂ ਦਾ ਮਸਲਾ ਹੱਲ ਕਰਾਉਂਦੇ ਸਗੋਂ ਕਿਸਾਨਾਂ ਲਈ ਐਮਐਸਪੀ ਉੱਤੇ ਖ਼ਰੀਦ ਦੀ ਗਰੰਟੀ ਲੈਂਦੇ। ਪਰ ਅਜਿਹਾ ਕਰਨ ਦੀ ਥਾਂ ਕੈਪਟਨ ਨਿੱਤ-ਨਵੀਂ ਡਰਾਮੇਬਾਜ਼ੀ ਨਾਲ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬੇਵਕੂਫ਼ ਬਣਾ ਰਹੇ ਹਨ ਅਤੇ ਮੋਦੀ ਦੀ ਕਠਪੁਤਲੀ ਬਣੇ ਹੋਏ ਹਨ, ਕਿਉਂਕਿ ਪ੍ਰਧਾਨ ਮੰਤਰੀ ਮੋਦੀ ਕੋਲ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ, ਈਡੀ ਕੇਸ, ਵਿਦੇਸ਼ੀ ਬੈਂਕ ਖਾਤਿਆਂ ਅਤੇ ਮਹਿਮਾਨਾਂ ਵਰਗੀਆਂ ਅਣਗਿਣਤ ਕਮਜ਼ੋਰੀਆਂ ਹਨ।

           ਭਗਵੰਤ ਮਾਨ ਨੇ ਕਿਹਾ ਕਿ ਇਹੋ ਕਾਰਨ ਹੈ ਕਿ ਕੈਪਟਨ ਖ਼ੁਦ ਪ੍ਰਧਾਨ ਮੰਤਰੀ ਜਾਂ ਰੇਲ ਮੰਤਰੀ ਨੂੰ ਮਿਲਣ ਦੀ ਥਾਂ ਆਪਣੇ ਸੰਸਦ ਮੈਂਬਰ 'ਪਿਆਦਿਆਂ' ਨੂੰ ਭੇਜ ਕੇ ਖਾਨਾਪੂਰਤੀ ਕਰ ਰਹੇ ਹਨ ਅਤੇ ਮਸਲੇ ਨੂੰ ਲਟਕਾ ਰਹੇ ਹਨ ਤਾਂ ਕਿ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕੀਤਾ ਜਾ ਸਕੇ। ਜਦਕਿ ਕਾਂਗਰਸੀ ਸੰਸਦ ਮੈਂਬਰਾਂ ਦੀਆਂ ਇਸ ਤੋਂ ਪਹਿਲਾਂ ਹੋਈਆਂ ਸਾਰੀਆਂ ਬੈਠਕਾਂ ਪੂਰੀ ਤਰ੍ਹਾਂ ਬੇਸਿੱਟਾ ਰਹੀਆਂ ਹਨ।

           ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਕਮਜ਼ੋਰ ਅਤੇ ਕਠਪੁਤਲੀ ਮੁੱਖ ਮੰਤਰੀ ਵਜੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਅਤੇ ਕਿਸਾਨੀ ਸੰਘਰਸ਼ ਦਾ ਬੇਤਹਾਸ਼ਾ ਨੁਕਸਾਨ ਕਰ ਰਹੇ ਹਨ।


Nov 7 2020 5:00PM
punjab rail track
Source: Punjab E News

Crime News

Leave a comment

8393 ਰੈਗੂਲਰ ਅਧਿਆਪਕਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ, ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਪੱਕੇ ਅਧਿਆਪਕ ਭਰਤੀ ਕਰਨ ਵਾਲਾ ਪਹਿਲਾ ਸੂਬਾ ਬਣੇਗਾ ਪੰਜਾਬ: ਵਿਜੈ ਇੰਦਰ ਸਿੰਗਲਾ --- ਕੇਂਦਰ ਸਰਕਾਰ ਨੇ ਜੀਐਸਟੀ ਹਿੱਸੇਦਾਰੀ, ਪੇਂਡੂ ਵਿਕਾਸ ਫੰਡ ਅਤੇ ਹੋਰ ਵਿੱਤੀ ਸਹਾਇਤਾ ਸਮੇਤ ਪੰਜਾਬ ਦੇ ਸਾਰੇ ਬਕਾਏ ਰੋਕ ਲਏ : ਮੰਤਰੀ ਬਾਜਵਾ --- ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਧੁੰਦ ਵੱਧਣ ਦੇ ਮੱਦੇਨਜ਼ਰ ਅਡਵਾਇਜ਼ਰੀ ਜਾਰੀ, ਵਾਹਨ ਚਾਲਕਾਂ ਨੂੰ ਅਪੀਲ: ਸੜਕੀ ਨਿਯਮਾਂ ਦੀ ਪਾਲਣਾ ਕੀਤੀ ਜਾਵੇ --- ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ --- ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ --- ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ