Breaking News

ਬਲਾਤਕਾਰੀ ਬਾਬਾ ਰਾਮ ਰਹੀਮ ਸਿੰਘ ਨੂੰ ਚੁੱਪ-ਚਾਪ ਇਕ ਦਿਨ ਦੀ ਪੈਰੋਲ

ram raheem payroll

 ਬਲਾਤਕਾਰੀ ਬਾਬਾ ਰਾਮ ਰਹੀਮ ਸਿੰਘ ਨੂੰ ਚੁੱਪ-ਚਾਪ ਇਕ ਦਿਨ ਦੀ ਪੈਰੋਲ

PunjabENews:-ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਬਲਾਤਕਾਰੀ ਬਾਬਾ ਰਾਮ ਰਹੀਮ ਸਿੰਘ ਨੂੰ ਚੁੱਪ-ਚਾਪ ਇਕ ਦਿਨ ਦੀ ਪੈਰੋਲ ਦੇ ਦਿੱਤੀ ਹੈ।ਡੇਰਾ ਸਿਰਸਾ ਦਾ ਮੁੱਖੀ ਇਸ ਵੇਲੇ ਬਲਾਤਕਾਰ ਦੇ ਦੋਸ਼ਾਂ ਚ ਸਜ਼ਾ ਭੁਗਤ ਰਿਹਾ ਹੈ ਤੇ ਹਰਿਆਣਾ ਦੀ ਰੋਹਤਕ ਜੇਲ੍ਹ ਚ ਬੰਦ ਹੈ। 24 ਅਕਤੂਬਰ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਦੇ ਲਈ ਹਰਿਆਣਾ ਸਰਕਾਰ ਨੇ ਉਸ ਨੂੰ ਇਕ ਦਿਨ ਲਈ ਗੁੜਗਾਉਂ ਜਾਣ ਦੀ ਇਜਾਜ਼ਤ ਦਿੱਤੀ ਸੀ।ਹਰਿਆਣਾ ਸਰਕਾਰ ਨੇ ਇਸ ਗੱਲ ਦੀ ਕੰਨੋ -ਕੰਨ ਕਿਸੇ ਨੂੰ ਭਣਕ ਨਹੀਂ ਲੱਗਣ ਦਿੱਤੀ ਤੇ ਵਿਵਾਦਿਤ ਬਾਬਾ ਹਾਈ ਪੁਲਿਸ ਸੁਰੱਖਿਆ ਚ ਸੁਨਾਰਿਆ ਜੇਲ ਤੋਂ ਗੁੜਗਾਉਂ ਹਸਪਤਾਲ ਤਕ ਹੋ ਆਇਆ।ਬਾਬਾ ਸਵੇਰ ਤੋਂ ਲੈਕੇ ਸ਼ਾਮ ਤਕ ਆਪਣੀ ਮਾਂ ਨਾਲ ਗੁੜਗਾਉਂ ਹੀ ਰਿਹਾ।ਅੰਗਰੇਜ਼ੀ ਦੇ ਇਕ ਅਖਬਾਰ ਮੁਤਾਬਕ ਬਾਬਾ ਦੀ ਪੈਰੋਲ ਬਾਰੇ ਹਰਿਆਣਾ ਦੇ ਮੁੱਖ-ਮੰਤਰੀ ਮਨੋਹਰ ਲਾਲ ਖੱਟਰ ਇੱਕ ਦੋ ਹੋਰ ਉੱਚ ਅਧਿਕਾਰੀਆਂ ਤੋਂ ਇਲਾਵਾ ਕਿੱਸੇ ਨੂੰ ਵੀ ਖ਼ਬਰ ਨਹੀਂ ਸੀ। 


Nov 7 2020 11:30AM
ram raheem payroll
Source:

Crime News

Leave a comment

ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ --- ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ --- ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ --- ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ : ਤਕਨੀਕੀ ਸਿੱਖਿਆ ਮੰਤਰੀ ਚੰਨੀ --- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਹਰ ਸੰਭਵ ਮਦਦ ਕਰਨ : ਸੁਖਬੀਰ ਸਿੰਘ ਬਾਦਲ --- ਸਾਹਿਤਕ ਦੇਣ ਲਈ ਡਾ. ਰਮੇਸ਼ ਪੋਖਰਿਆਲ ‘ਨਿਸ਼ੰਕ’ ‘ਵਾਤਾਯਨ ਲਾਈਫ਼-ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ