Breaking News

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਤੋਂ ਦਖਲ ਦੇ ਕੇ ਪਾਕਿਸਤਾਨ ਪ੍ਰਧਾਨ ਮੰਤਰੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦੀ ਮੈਨੇਜਮੇਂਟ ਮੁੜ ਪਾਕਿ ਸਿੱਖ ਗੁਰਦੁਆਰਾ ਕਮੇਟੀ ਨੂੰ ਸੌਂਪਣ ਲਈ ਕਹਿਣ ਦੀ ਕੀਤੀ ਅਪੀਲ

restore management of Sri Kartarpur Sahib

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਤੋਂ ਦਖਲ ਦੇ ਕੇ ਪਾਕਿਸਤਾਨ ਪ੍ਰਧਾਨ ਮੰਤਰੀ ਨੂੰ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਸਾਹਿਬ ਦੀ ਮੈਨੇਜਮੇਂਟ ਮੁੜ ਪਾਕਿ ਸਿੱਖ ਗੁਰਦੁਆਰਾ ਕਮੇਟੀ ਨੂੰ ਸੌਂਪਣ ਲਈ ਕਹਿਣ ਦੀ ਕੀਤੀ ਅਪੀਲ

Punjab E News :-  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਦਖਲ ਦੇ ਕੇ ਖੁਦ ਪਾਕਿਸਤਾਨ ਸਰਕਾਰ ਨੂੰ ਬੇਨਤੀ ਕਰਨ ਕਿ ਉਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਪ੍ਰਬੰਧ ਮੁੜ ਤੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਵਾਲੇ ਕਰੇ ਅਤੇ 9 ਮੈਂਬਰੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ  ਜੋ ਕਿ ਇਵੈਕਿਊ ਪ੍ਰਾਪਰਟੀ ਟਰੱਸਟ ਬੋਰਡ (ਈ ਟੀ ਪੀ ਬੀ) ਅਧੀਨ ਬਣਾਇਆ ਗਿਆ ਹੈ, ਨੂੰ ਤੁਰੰਤ  ਭੰਗ ਕਰੇ।

    ਪ੍ਰਧਾਨ ਮੰਤਰੀ ਨੂੰ ਇਹ ਮਾਮਲਾ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਫੌਰੀ ਤੌਰ ’ਤੇ ਚੁੱਕਣ ਦੀ ਅਪੀਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਬੇਨਤੀ ਕੀਤ ਕਿ ਵਿਦੇਸ਼ ਮੰਤਰਾਲੇ ਨੂੰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੀ ਸਥਿਤੀ ਪਹਿਲਾਂ ਵਰਗੀ ਛੇਤੀ ਤੋਂ ਛੇਤੀ ਬਹਾਲ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਜਾਵੇ।
        ਬਾਦਲ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਗੈਰ ਸਿੱਖ ਮੈਂਬਰਾਂ ਵਾਲੀ ਪੀ ਐਮ ਯੂ  ਗਠਿਤ ਕਰਨ ਦੇ ਫੈਸਲੇ ਨੇ ਦੁਨੀਆਂ ਭਰ ਵਿਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਹਨਾਂ ਕਿਹਾ ਕਿ ਇਹ ਸਿੱਖ ਗੁਰਦੁਆਰਾ ਸਾਹਿਬ ਨਾਲ ਜੁੜੀ ਮਰਿਆਦਾ ਦੇ ਵੀ ਖਿਲਾਫ ਹੈ। ਉਹਨਾਂ ਕਿਹਾ ਕਿ ਸਿੱਖ ਭਾਈਚਾਰਾ ਇਸ ਫੈਸਲੇ ਨੂੰ ਪੰਜਾਬ ਵਿਚ ਸਿੱਖ ਭਾਈਚਾਰੇ ਦੇ ਧਾਰਮਿਕ ਹੱਕਾਂ ’ਤੇ ਸਿੱਧੇ ਹਮਲੇ ਵਜੋਂ ਦੇਚਖ ਰਿਹਾ ਹੈ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਇਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੀ ਐਸ ਜੀ ਪੀ ਸੀ ਦੇ ਦਾਇਰੇ ਵਿਚੋਂ ਬਾਹਰ ਕਰ ਕੇ ਈ ਟੀ ਪੀ ਬੀ ਦੇ ਹਵਾਲੇ ਕੀਤਾ ਗਿਆ ਹੈ।
         ਬਾਦਲ ਨੇ ਪਾਕਿਸਤਾਨ ਸਰਕਾਰ ਵੱਲੋਂ ਇਸ ਫੈਸਲੇ ਪਿੱਛੇ ਕਾਰਨ ਲਈ ਦਿੱਤੀ ਜਾ ਰਹੀ ਦਲੀਲ ਦੀ ਵੀ ਨਿਖੇਧੀ ਕੀਤੀ ਜਿਸ ਵਿਚ ਕਿਹਾ ਗਿਆ ਸੀ ਕਿ ‘ਪ੍ਰਾਜੈਕਟ’ ਵਾਸਤੇ ਵਿੱਤੀ ਰਿਟਰਨ ਲਈ ਇਹ ਫੈਸਲਾ ਜ਼ਰੂਰੀ ਸੀ।  ਉੁਹਨਾਂ ਕਿਹਾ ਕਿ ਗੁਰਦੁਆਰਾ ਦਰਬਾਰ ਸਾਹਿਬ ਅਤੇ ਇਸਦੇ ਨਾਲ ਜੁੜੀ ਜ਼ਮੀਨ ’ਤੇ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਖੇਤੀ ਕੀਤੀ ਸੀ ਤੇ ਕਰੋੜਾਂ ਲੋਕ ਇਸਨੂੰ ਪਵਿੱਤਰ ਧਾਰਮਿਕ ਸਥਾਨ ਮੰਨਦੇ ਹਨ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸਨੂੰ ਪੈਸਾ ਬਣਾਉਣ ਵਾਲੇ ਪ੍ਰਾਜੈਕਟ ਵਜੋਂ ਨਹੀਂ ਚਲਾਉਣਾਚਾਹੀਦਾ ਬਲਕਿ ਇਸਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੀ ਐਸ  ਜੀ ਪੀ ਸੀ  ਇਸਦਾ ਪ੍ਰਬੰਧ ਸੰਭਾਲੇ ਤੇ ਨਿਰਧਾਰਿਤ ਰਹਿਮ ਮਰਿਆਦਾ ਯਕੀਨੀ ਬਣਾਈ ਜਾਵੇ।
       ਅਕਾਲੀ ਦਲ ਦੇ ਪ੍ਰਧਾਨ ਨੇ ਮੰਗ ਕੀਤੀ ਕਿ ਪਾਕਿਸਤਾਨ ਸਰਕਾਰ ਤੁਰੰਤ ਦਰੁੱਸਤੀ ਭਰਿਆ ਕਦਮ ਚੁੱਕੇ ਤੇ ਉਹਨਾਂ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੀ ਨਿੱਜੀ ਤੌਰ ’ਤੇ ਅਪੀਲ ਕੀਤੀ ਕਿ ਉਹ ਧਾਰਮਿਕ ਮਾਮਲਿਆਂ ਬਾਰੇ ਮੰਤਰਾਲੇ ਨੂੰ 9 ਮੈਂਬਰੀ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਤੁਰੰਤ ਭੰਗ ਕਰਨ ਅਤੇ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਪੀ ਐਸ ਜੀ ਪੀ ਸੀ ਹਵਾਲੇ ਕਰਨ ਦੀ ਹਦਾਇਤ ਦੇਣ।


Nov 5 2020 5:47PM
restore management of Sri Kartarpur Sahib
Source: Punjab E News

Crime News

Leave a comment

ਮੁੱਖ ਸਕੱਤਰ ਨੇ ਰਾਜ ਸੁਧਾਰ ਕਾਰਜ ਯੋਜਨਾ 2020-21 ਨਾਲ ਸਬੰਧਤ ਵਿਭਾਗਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ --- ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ --- ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ --- ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ : ਤਕਨੀਕੀ ਸਿੱਖਿਆ ਮੰਤਰੀ ਚੰਨੀ --- ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਦਿੱਲੀ ਚੱਲੋ ਪ੍ਰੋਗਰਾਮ ਦੀ ਪੁਰਜ਼ੋਰ ਹਮਾਇਤ ਕਰਨ ਤੇ ਹਰ ਸੰਭਵ ਮਦਦ ਕਰਨ : ਸੁਖਬੀਰ ਸਿੰਘ ਬਾਦਲ --- ਸਾਹਿਤਕ ਦੇਣ ਲਈ ਡਾ. ਰਮੇਸ਼ ਪੋਖਰਿਆਲ ‘ਨਿਸ਼ੰਕ’ ‘ਵਾਤਾਯਨ ਲਾਈਫ਼-ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ