Breaking News

ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਨੂੰ ਵੱਡੀ ਰਾਹਤ ਅਤੇ ਸੁਵਿਧਾਵਾਂ ਪ੍ਰਦਾਨ ਕੀਤੀਆਂ : ਜੱਬਾਰ ਖਾਨ

building and other construction welfare board

ਪੰਜਾਬ ਸਰਕਾਰ ਨੇ ਉਸਾਰੀ ਕਿਰਤੀਆਂ ਨੂੰ ਵੱਡੀ ਰਾਹਤ ਅਤੇ ਸੁਵਿਧਾਵਾਂ ਪ੍ਰਦਾਨ ਕੀਤੀਆਂ : ਜੱਬਾਰ ਖਾਨ

ਬਿਲਡਿੰਗ ਐਂਡ ਅਦਰ ਕੰਟਸਟਰਕਸ਼ਨ ਵੈੱਲਫੇਅਰ ਬੋਰਡ ਦੇ ਮੈਂਬਰ ਜੱਬਾਰ ਖਾਨ ਨੇ ਲੇਬਰ ਨੂੰ ਸਹੂਲਤਾਂ ਮੁਹੱਈਆ ਕਰਨ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

Punjab E News:- ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੰਜਾਬ ਭਵਨਚੰਡੀਗੜ੍ਹ ਵਿਖੇ ਹੋਈ ਬਿਲਡਿੰਗ ਐਂਡ ਅਦਰ ਕੰਟਸਟਰਕਸ਼ਨ ਵੈੱਲਫੇਅਰ ਬੋਰਡ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਵੱਲੋਂ ਬੋਰਡ ਦੇ ਕਈ ਮੁੱਦਿਆਂ ਨੂੰ ਪਾਸ ਕਰਦਿਆਂ ਉਸਾਰੀ ਕਿਰਤੀਆਂ ਨੂੰ ਵੱਡੀ ਰਾਹਤ ਅਤੇ ਸੁਵਿਧਾਵਾਂ ਪ੍ਰਦਾਨ ਕਰਨ 'ਤੇ ਬੋਰਡ ਦੇ ਮੈਂਬਰ ਜੱਬਾਰ ਖਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।

                ਉਨ੍ਹਾਂ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸ਼ਗਨ ਸਕੀਮ ਤਹਿਤ ਮਿਲਣ ਵਾਲੀ ਰਾਸ਼ੀ 31 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਗਈ ਹੈਜਿਸ ਨਾਲ ਹੁਣ ਬੋਰਡ ਨਾਲ ਜੁੜੇ ਕਿਰਤੀਆਂ ਨੂੰ ਆਪਣੀਆਂ ਲੜਕੀਆਂ ਦੇ ਵਿਆਹ ਦਾ ਖਰਚਾ ਉਠਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ ਲੇਬਰ ਕਾਰਡ ਬਣਵਾਉਣ ਲਈ ਪਹਿਲਾਂ ਜਨਮ ਸਰਟੀਫਿਕੇਟ ਅਤੇ 10ਵੀਂ ਜਮਾਤ ਦਾ ਸਰਟੀਫਿਕੇਟ ਹੋਣਾ ਜ਼ਰੂਰੀ ਸੀ ਪਰ ਮੁੱਖ ਮੰਤਰੀ ਨੇ ਇਸ ਨੂੰ ਵੀ ਖਤਮ ਕਰਦਿਆਂ ਹੁਣ ਆਧਾਰ ਕਾਰਡਪੈਨ ਕਾਰਡਵੋਟਰ ਕਾਰਡ ਅਤੇ ਰਾਸ਼ਨ ਕਾਰਡ ਵਿੱਚੋਂ ਕੋਈ ਦੋ ਰਾਹੀਂ ਲੇਬਰ ਕਾਰਡ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈਜਿਸ ਸਦਕਾ ਹੁਣ ਵੱਡੀ ਗਿਣਤੀ ਵਿੱਚ ਕਿਰਤੀ ਬੋਰਡ ਦੀਆਂ ਸਕੀਮਾਂ ਦਾ ਲਾਭ ਲੈ ਸਕਣਗੇ।

                ਜੱਬਾਰ ਖਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਕੀਮਾਂ ਦਾ ਲਾਭ ਲੈਣ ਲਈ ਸਮਾਂ ਸੀਮਾ ਨੂੰ ਵਧਾ ਦਿੱਤਾ ਗਿਆ ਹੈ ਕਿਉਂਕਿ ਕੋਵਿਡ ਕਾਰਨ ਹਜ਼ਾਰਾਂ ਲੋਕ ਅਪਲਾਈ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਬੋਰਡ ਦੀਆਂ ਹੋਰ ਸਕੀਮਾਂ ਅਧੀਨ ਲੇਬਰ ਨੂੰ ਵੱਡੀ ਸੁਵਿਧਾ ਦਿੱਤੀ ਗਈ ਹੈਜਿਸ ਸਦਕਾ ਜ਼ਿਆਦਾ ਤੋਂ ਜ਼ਿਆਦਾ ਕਿਰਤੀ ਇਸ ਨਾਲ ਜੁੜਨਗੇ।


Jan 24 2021 6:14PM
building and other construction welfare board
Source: Punjab E News

Leave a comment





अकाली विधायकों ने इस अवसर पर ‘गर्वनर गो बैक’ के नारे लगाए --- Additional Director Public Relations Senu Duggal Elevated To IAS Cadre --- मंत्रीमंडल की तरफ से कुछ शर्तों अनुसार सिवल अस्पताल मोहाली की 0.92 एकड़ अतिरिक्त जमीन मैक्स अस्पताल को देने सम्बन्धी मंजूरी --- पंजाब सरकार द्वारा आबकारी और कर, नगर एवं ग्राम योजना, चिकित्सा शिक्षा एवं अनुसंधान और ग्रामीण विकास एवं पंचायत विभागों के पुनर्गठन को मंज़ूरी --- अश्वनी शर्मा ने केन्द्रीय मंत्री डॉ. हर्षवर्धन को पत्र लिख पत्रकारों को कोविड टीकाकरण की अग्रिम पंक्ति में शामिल करने की उठाई माँग --- कैप्टन अमरिंदर सिंह के झूठे वादे के खिलाफ आप विधायकों ने निकाली साईकिल रैली, साईकिल से विधानसभा पहुंचे सभी विधायक