Breaking News

ਕੌਮੀ ਬਾਲੜੀ ਦਿਵਸ 150 ਲੜਕੀਆਂ ਵੱਲੋਂ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ, ਅਗਲੇ ਪੜਾਅ ਵਿੱਚ 200 ਹੋਰ ਬੈਂਕਿੰਗ ਪ੍ਰੀਖਿਆ ਲਈ ਲੈਣਗੀਆਂ ਕੋਚਿੰਗ : ਡਿਪਟੀ ਕਮਿਸ਼ਨਰ

civil services

ਕੌਮੀ ਬਾਲੜੀ ਦਿਵਸ 150 ਲੜਕੀਆਂ ਵੱਲੋਂ ਸਿਵਲ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ, ਅਗਲੇ ਪੜਾਅ ਵਿੱਚ 200 ਹੋਰ ਬੈਂਕਿੰਗ ਪ੍ਰੀਖਿਆ ਲਈ ਲੈਣਗੀਆਂ ਕੋਚਿੰਗ : ਡਿਪਟੀ ਕਮਿਸ਼ਨਰ

ਕਿਹਾ- ਜ਼ਿਲ੍ਹੇ ਵਿਚ ਕਈ ਤਰ੍ਹਾਂ ਦੇ ਮੌਕੇ ਪ੍ਰਦਾਨ ਕਰ ਕੇ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਪ੍ਰਸ਼ਾਸਨ

Punjab E News:- ਪਹਿਲੇ ਪੜਾਅ ਵਿਚ 150 ਲੜਕੀਆਂ ਨੂੰ ਸਿਵਲ ਸੇਵਾਵਾਂ ਪ੍ਰੀਖਿਆਵਾਂ ਲਈ ਕੋਚਿੰਗ ਮੁਹੱਈਆ ਕਰਵਾਉਣ ਤੋਂ ਬਾਅਦ ਹੁਣ ਜ਼ਿਲ੍ਹਾ ਪ੍ਰਸ਼ਾਸਨ ਅਗਲੇ ਪੜਾਅ ਵਿਚ ਤਕਰੀਬਨ 200 ਲੜਕੀਆਂ ਲਈ ਬੈਂਕਿੰਗ ਪ੍ਰੀਖਿਆਵਾਂ ਦਾ ਕੋਚਿੰਗ ਕੈਂਪ ਲਗਾਉਣ ਜਾ ਰਿਹਾ ਹੈ।

ਐਤਵਾਰ ਨੂੰ ਕੌਮੀ ਬਾਲੜੀ ਦਿਵਸ ਮੌਕੇ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਔਰਤਾਂ ਦੇ ਸਸ਼ਕਤੀਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਵਿਸ਼ੇਸ਼ ਤੌਰ 'ਤੇ ਉਨ੍ਹਾਂ ਦੇ ਹੁਨਰ ਨੂੰ ਨਿਖਾਰ ਕੇ । ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਤੰਬਰ ਵਿੱਚ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਤਿਆਰੀ ਲਈ 90 ਦਿਨਾ ਕੈਂਪ ਲਗਾਇਆ ਗਿਆ ਸੀ ਅਤੇ 150 ਦੇ ਕਰੀਬ ਲੜਕੀਆਂ ਨੇ ਇਸ ਵੱਕਾਰੀ ਪ੍ਰੀਖਿਆ ਨੂੰ ਪਾਸ ਕਰਨ ਲਈ ਸਿਖਲਾਈ ਲਈ ਸੀ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਤਿੰਨ ਬੈਚ ਸ਼ਾਮਲ ਸਨ, ਜੋ ਇਕੋ ਸਮੇਂ ਤਿੰਨ ਮਹੀਨਿਆਂ ਲਈ ਲਗਾਏ ਗਏ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਪ੍ਰਸ਼ਾਸਨ 200 ਦੇ ਕਰੀਬ ਲੜਕੀਆਂ ਨੂੰ ਬੈਂਕਿੰਗ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਜਾ ਰਿਹਾ ਹੈ। ਇਸ ਕੈਂਪ ਲਈ ਟੈਂਡਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਅਗਲੇ ਮਹੀਨੇ ਸ਼ੁਰੂ ਹੋਣ ਦੀ ਉਮੀਦ ਹੈ, ਜਿਥੇ ਲੜਕੀਆਂ ਨੂੰ ਸਿਖਲਾਈ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਥੋਰੀ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੰਬੇ ਸਮੇਂ ਤੋਂ ਅਜਿਹੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸੇ ਕਾਰਨ ਡਰਾਈਵਿੰਗ ਸਿਖਲਾਈ ਕੈਂਪ, ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕੈਂਪ, ਲੜਕੀਆਂ ਲਈ ਹੁਨਰ ਵਿਕਾਸ ਕੈਂਪ ਜ਼ਿਲ੍ਹੇ ਵਿਚ ਰੁਟੀਨ ਬਣ ਗਏ ਹਨ।

ਉਨ੍ਹਾਂ ਕਿਹਾ ਕਿ ਨੌਜਵਾਨ ਆਈਏਐਸ ਅਧਿਕਾਰੀ, ਜਿਨ੍ਹਾਂ ਨੇ ਹਾਲ ਹੀ ਵਿੱਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕੀਤੀ ਹੈ, ਵੱਲੋਂ ਇਨ੍ਹਾਂ ਕੈਂਪਾਂ ਦਾ ਦੌਰਾ ਕੀਤਾ ਗਿਆ ਅਤੇ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਖ਼ੁਦ ਚਾਹਵਾਨ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਿਵਲ ਅਧਿਕਾਰੀ ਬਣਨ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਸ ਕੋਚਿੰਗ ਕੈਂਪ ਦਾ ਠੇਕਾ ਲੁਧਿਆਣਾ ਆਧਾਰਿਤ ਲਾਂਚਪੈਡ ਆਈਏਐਸ ਅਕੈਡਮੀ ਨੂੰ ਦਿੱਤਾ ਗਿਆ ਸੀ ਅਤੇ ਹੁਣ ਬੈਂਕਿੰਗ ਪ੍ਰੀਖਿਆ ਦੇ ਕੋਚਿੰਗ ਕੈਂਪ ਦੀ ਬੋਲੀ 1 ਫਰਵਰੀ, 2021 ਨੂੰ ਖੁੱਲ੍ਹਣੀ ਹੈ। ਉਨ੍ਹਾਂ ਕਿਹਾ ਕਿ ਬੋਲੀ ਨੂੰ ਅੰਤਿਮ ਰੂਪ ਦੇਣ ਤੋਂ ਬਾਅਦ ਕੰਮ ਤੁਰੰਤ ਅਲਾਟ ਕਰ ਦਿੱਤਾ ਜਾਵੇਗਾ।


Jan 24 2021 6:00PM
civil services
Source: Punjab E News

Leave a comment

अकाली विधायकों ने इस अवसर पर ‘गर्वनर गो बैक’ के नारे लगाए --- Additional Director Public Relations Senu Duggal Elevated To IAS Cadre --- मंत्रीमंडल की तरफ से कुछ शर्तों अनुसार सिवल अस्पताल मोहाली की 0.92 एकड़ अतिरिक्त जमीन मैक्स अस्पताल को देने सम्बन्धी मंजूरी --- पंजाब सरकार द्वारा आबकारी और कर, नगर एवं ग्राम योजना, चिकित्सा शिक्षा एवं अनुसंधान और ग्रामीण विकास एवं पंचायत विभागों के पुनर्गठन को मंज़ूरी --- अश्वनी शर्मा ने केन्द्रीय मंत्री डॉ. हर्षवर्धन को पत्र लिख पत्रकारों को कोविड टीकाकरण की अग्रिम पंक्ति में शामिल करने की उठाई माँग --- कैप्टन अमरिंदर सिंह के झूठे वादे के खिलाफ आप विधायकों ने निकाली साईकिल रैली, साईकिल से विधानसभा पहुंचे सभी विधायक