Breaking News

ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ : ਪੁਲਿਸ ਕਮਿਸ਼ਨਰ

cp jalandhar

ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ : ਪੁਲਿਸ ਕਮਿਸ਼ਨਰ

1000 ਦੇ ਕਰੀਬ ਪੁਲਿਸ ਅਧਿਕਾਰੀ ਤੇ ਕਰਮਚਾਰੀ ਸ਼ਹਿਰ 'ਚ ਸੁਰੱਖਿਆ ਲਈ ਤਾਇਨਾਤ

 Punjab E News:-  26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮਜਲੰਧਰ ਵਿਖੇ ਜ਼ਿਲ੍ਹਾ ਪੱਧਰ 'ਤੇ ਮਨਾਏ ਜਾ ਰਹੇ ਗਣਤੰਤਰ ਦਿਵਸ ਸਬੰਧੀ ਕਮਿਸ਼ਨਰੇਟ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

                ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੰਦਿਆਂ ਦੱਸਿਆ ਗਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ।

                ਭੁੱਲਰ ਨੇ ਦੱਸਿਆ ਕਿ ਸੁਰੱਖਿਆ ਵਿਵਸਥਾ ਪਹਿਲਾਂ ਤੋਂ ਹੀ ਵਧਾ ਦਿੱਤੀ ਗਈ ਹੈ ਅਤੇ ਸਮਾਗਮ ਵਾਲੀ ਥਾਂ ਦੇ ਆਸ ਪਾਸ ਦੇ ਸਾਰੇ ਇਲਾਕੇ ਨੂੰ ਪੁਲਿਸ ਨੇ ਪੂਰੀ ਤਰ੍ਹਾਂ ਘੇਰਿਆ ਹੋਇਆ ਹੈ।

                ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਸਖ਼ਤ ਨਿਗਰਾਨੀ ਰੱਖਣ ਲਈ ਲਗਭਗ 1000 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮਾਗਮ ਵਾਲੇ ਸਥਾਨ ਅਤੇ ਆਲੇ-ਦੁਆਲੇ ਸੁਰੱਖਿਆ ਦੇ ਮੱਦੇਨਜ਼ਰ ਸੀ.ਸੀ.ਟੀ.ਵੀ.ਕੈਮਰੇ ਲਗਾਏ ਗਏ ਹਨ। ਇਸ ਤੋਂ ਇਲਾਵਾ ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਗੈਰ ਸਮਾਜਿਕ ਗਤੀਵਿਧੀਆਂ ਨੂੰ ਰੋਕਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ।

                ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਸੁਰੱਖਿਆ 'ਤੇ ਨਜ਼ਰ ਰੱਖਣ ਲਈ ਪੁਲਿਸ ਦੀਆਂ ਗਸ਼ਤੀ ਪਾਰਟੀਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਰਾਤ ਸਮੇਂ ਵਿਸ਼ੇਸ਼ ਚੈਕਿੰਗ ਕਰਨ ਦੀਆਂ ਹਦਾਹਿਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਖੇ ਹਰ ਸਥਿਤੀ 'ਤੇ ਨਜ਼ਰ ਰੱਖਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।

                ਭੁੱਲਰ ਨੇ ਅੱਗੇ ਦੱਸਿਆ ਕਿ ਫਾਇਰ ਫਾਈਟਿੰਗ ਅਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਤੋਂ ਇਲਾਵਾ ਸਟੇਡੀਅਮ ਦੇ ਆਲੇ-ਦੁਆਲੇ ਅਤੇ ਆਸ-ਪਾਸ ਬਾਕਾਇਦਾ ਐਂਟੀ-ਸੈਬੋਟੇਜ਼ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਸਟੇਡੀਅਮ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਜ਼ਮੀਨੀ ਪੱਧਰ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੈਗਾ ਸਮਾਗਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ।

    ਉਨ੍ਹਾਂ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਟੁੱਕੜੀ ਦੇ ਪੁਲਿਸ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ।

                  ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘਅਰੁਣ ਸੈਣੀ ਅਤੇ ਹੋਰ ਵੀ ਮੌਜੂਦ ਸਨ


Jan 24 2021 5:28PM
cp jalandhar
Source: Punjab E News

Leave a comment





अकाली विधायकों ने इस अवसर पर ‘गर्वनर गो बैक’ के नारे लगाए --- Additional Director Public Relations Senu Duggal Elevated To IAS Cadre --- मंत्रीमंडल की तरफ से कुछ शर्तों अनुसार सिवल अस्पताल मोहाली की 0.92 एकड़ अतिरिक्त जमीन मैक्स अस्पताल को देने सम्बन्धी मंजूरी --- पंजाब सरकार द्वारा आबकारी और कर, नगर एवं ग्राम योजना, चिकित्सा शिक्षा एवं अनुसंधान और ग्रामीण विकास एवं पंचायत विभागों के पुनर्गठन को मंज़ूरी --- अश्वनी शर्मा ने केन्द्रीय मंत्री डॉ. हर्षवर्धन को पत्र लिख पत्रकारों को कोविड टीकाकरण की अग्रिम पंक्ति में शामिल करने की उठाई माँग --- कैप्टन अमरिंदर सिंह के झूठे वादे के खिलाफ आप विधायकों ने निकाली साईकिल रैली, साईकिल से विधानसभा पहुंचे सभी विधायक