Breaking News

ਵਿਜੈ ਇੰਦਰ ਸਿੰਗਲਾ ਨੇ ਅੰਤਰਰਾਸ਼ਟਰੀ ਸਿੱਖਿਆ ਦਿਵਸ ਅਤੇ ਕੌਮੀ ਬਾਲੜੀ ਦਿਵਸ ਮੌਕੇ ਨੌਜਵਾਨਾਂ ਨੂੰ ਦਿੱਤੀ ਵਧਾਈ

international education day

ਵਿਜੈ ਇੰਦਰ ਸਿੰਗਲਾ ਨੇ ਅੰਤਰਰਾਸ਼ਟਰੀ ਸਿੱਖਿਆ ਦਿਵਸ ਅਤੇ ਕੌਮੀ ਬਾਲੜੀ ਦਿਵਸ ਮੌਕੇ ਨੌਜਵਾਨਾਂ ਨੂੰ ਦਿੱਤੀ ਵਧਾਈ
Punjab E News:-  ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੂਬੇ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਸਿੱਖਿਆ ਦਿਵਸ ਅਤੇ ਰਾਸ਼ਟਰੀ ਬਾਲੜੀ ਦਿਵਸ ਦੀ ਵਧਾਈ ਦਿੱਤੀ ਅਤੇ  ਭਵਿੱਖ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਆਸ ਅਤੇ ਅਰਦਾਸ ਕੀਤੀ ।
        ਆਪਣੇ ਟਵੀਟ ਸੰਦੇਸ਼ ਰਾਹੀਂ ਕੈਬਨਿਟ ਮੰਤਰੀ ਨੇ ਕਿਹਾ , “ਸਿੱਖਿਆ, ਸਾਡੀ ਅੰਦਰੂਨੀ ਉੂਰਜਾ ਨੂੰ ਸੇਧ ਦੇਣ, ਤੁਹਾਡੇ ਸੁਪਨਿਆਂ ਨੂੰ ਪਰਵਾਜ਼ , ਅਤੇ  ਸਖਸੀਅਤ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਇਸ #ਅੰਤਰਰਾਸ਼ਟਰੀ ਸਿੱਖਿਆ ਦਿਵਸ ਮੌਕੇ ,ਆਓ ਆਪਾਂ ਸਿੱਖਿਆ ਦੀ ਸੌਗਾਤ ਦੇਣ ਦਾ ਪ੍ਰਣ ਕਰੀਏ ਅਤੇ ਸੁਨਹਿਰੇ ਭਵਿੱਖ, ਲੋਕਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਅਗਾਂਹਵਧੂ ਸਮਾਜਾਂ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਈਏ।’’ 
        ਇਸ ਮੌਕੇ ਕੈਬਨਿਟ ਮੰਤਰੀ ਨੇ ਕੌਮੀ ਬਾਲੜੀ ਦਿਵਸ ‘ਤੇ ਨਿੱਘੀ ਵਧਾਈ ਵੀ ਦਿੱਤੀ ਅਤੇ ਧੀਆਂ ਨੂੰ ਰੂੜੀਵਾਦੀ ਮਾਨਸਿਕਤਾ ਅੱਗੇ ਝੁਕਣ ਦੀ ਥਾਂ ਡੱਟ ਕੇ ਜੀਵਨ ਨਿਰਵਾਹ ਕਰਨ ਦਾ ਸੰਕਲਪ ਲੈਣ ਲਈ ਵੀ ਅਪੀਲ ਕੀਤੀ। ਉਹਨਾਂ ਟਵੀਟ ਕੀਤਾ “ਆਓ ਅਸੀਂ ਆਪਣੇ ਯਤਨਾਂ ਨੂੰ ਅੱਗੇ ਵਧਾਉਂਦਿਆਂ ਧੀਆਂ ਦੀ ਸਿੱਖਿਆ ਪ੍ਰਾਪਤੀ ਅਤੇ ਸੁਪਨੇ ਸਰ ਕਰਨ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਈਏ ਕਿਉਂਕਿ ਕੋਈ ਵੀ ਸਮਾਜ ਔਰਤਾਂ ਦੀ ਭਾਗੀਦਾਰੀ ਤੋਂ ਬਿਨਾਂ ਤਰੱਕੀ ਨਹੀਂ ਕਰ ਸਕਦਾ!“ ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਵਲ ਮੁੰਡਿਆਂ ਦੇ ਤਿਉਹਾਰ ਮਨਾਉਣ ਦੀ ਰਵਾਇਤ ਨੂੰ ਤੋੜਨ ਲਈ ‘ਧੀਆਂ ਦੀ ਲੋਹੜੀ’ ਮਨਾਉਣ ਦਾ ਫੈਸਲਾ ਕੀਤਾ ਹੈ।
        ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਰਾਹੀਂ ਨੌਜਵਾਨ ਪੀੜੀ ਨੂੰ ਸਮਰੱਥ ਬਣਾਉਣ ਦੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ ਆਨਲਾਈਨ ਅਧਿਐਨ ਦੀ ਸਹੂਲਤ ਦੇਣ ਲਈ 1.74 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਹਨ। ਰਾਜ ਸਰਕਾਰ ਨੇ ਔਰਤਾਂ ਲਈ ਸਰਕਾਰੀ ਨੌਕਰੀਆਂ ਵਿਚ 33% ਰਾਖਵਾਂਕਰਨ ਅਤੇ ਪੀ.ਆਰ.ਆਈਜ਼ ਤੇ ਸ਼ਹਿਰੀ ਸਥਾਨਕ ਇਕਾਈਆਂ ਵਿੱਚ 50% ਰਾਖਵਾਂਕਰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ।    

Jan 24 2021 5:58PM
international education day
Source: Punjab E News

Leave a comment





अकाली विधायकों ने इस अवसर पर ‘गर्वनर गो बैक’ के नारे लगाए --- Additional Director Public Relations Senu Duggal Elevated To IAS Cadre --- मंत्रीमंडल की तरफ से कुछ शर्तों अनुसार सिवल अस्पताल मोहाली की 0.92 एकड़ अतिरिक्त जमीन मैक्स अस्पताल को देने सम्बन्धी मंजूरी --- पंजाब सरकार द्वारा आबकारी और कर, नगर एवं ग्राम योजना, चिकित्सा शिक्षा एवं अनुसंधान और ग्रामीण विकास एवं पंचायत विभागों के पुनर्गठन को मंज़ूरी --- अश्वनी शर्मा ने केन्द्रीय मंत्री डॉ. हर्षवर्धन को पत्र लिख पत्रकारों को कोविड टीकाकरण की अग्रिम पंक्ति में शामिल करने की उठाई माँग --- कैप्टन अमरिंदर सिंह के झूठे वादे के खिलाफ आप विधायकों ने निकाली साईकिल रैली, साईकिल से विधानसभा पहुंचे सभी विधायक