Breaking News

ਖੇਤੀ ਬਿੱਲ ਕਦੇ ਵੀ ਮੀਟਿੰਗ ਚ ਉਭਾਰੇ ਅਤੇ ਵਿਚਾਰੇ ਨਹੀਂ ਗਏ, ‘ਆਪ’ ਵਲੋਂ ਕਿਸਾਨਾਂ ਦੇ ਹਿੱਤਾਂ ਨੂੰ ਸਾਬੋਤਾਜ ਕਰਨ ਦੀ ਸੋਚੀ-ਸਮਝੀ ਕੋਸ਼ਿਸ਼: ਵਿੱਤ ਮੰਤਰੀ

public domain

ਖੇਤੀ ਬਿੱਲ ਕਦੇ ਵੀ ਮੀਟਿੰਗ ਚ ਉਭਾਰੇ ਅਤੇ ਵਿਚਾਰੇ ਨਹੀਂ ਗਏ, ‘ਆਪ’ ਵਲੋਂ ਕਿਸਾਨਾਂ ਦੇ ਹਿੱਤਾਂ ਨੂੰ ਸਾਬੋਤਾਜ ਕਰਨ ਦੀ ਸੋਚੀ-ਸਮਝੀ ਕੋਸ਼ਿਸ਼: ਵਿੱਤ ਮੰਤਰੀ
 Punjab E News:-  ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਸਪੱਸ਼ਟ ਕਰਦੀ ਹੈ ਕਿ ਤਿੰਨੋਂ ਵਿਵਾਦਪੂਰਨ ਖੇਤੀ ਬਿੱਲਾਂ ਨੂੰ ਕਦੇ ਵੀ ਪੰਜਾਬ ਸਰਕਾਰ ਜਾਂ ਕਿਸੇ ਵੀ ਮੰਤਰੀ ਨਾਲ ਕਿਸੇ ਵੀ ਮੀਟਿੰਗ ਵਿਚ ਵਿਚਾਰਿਆ ਨਹੀਂ ਗਿਆ।

       ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਦੀ ਕਾਰਵਾਈ  ਪਹਿਲਾਂ ਹੀ ਜਨਤਕ ਤੌਰ ’ਤੇ ਜਾਰੀ ਕੀਤੀ ਜਾ ਚੁੱਕੀ ਹੈ।  ਜੋ ਕੋਈ  ਵਿਅਕਤੀ ਵੀ ਇਸ ਕਾਰਵਾਈ (ਮਿਨਟਸ) ਨੂੰ ਪੜਦਾ ਹੈ ਤਾਂ ਉਸਨੂੰ ਪਤਾ ਲਗ ਜਾਵੇਗਾ ਕਿ ਖੇਤੀ ਬਿੱਲਾਂ ਨੂੰ ਨਾ ਤਾਂ ਉਭਾਰਿਆ ਗਿਆ ਅਤੇ ਨਾ ਹੀ ਵਿਚਾਰਿਆ ਗਿਆ ਅਤੇ ਨਾ ਹੀ ਉਹ (ਖੇਤੀ ਬਿੱਲ) ਮੀਟਿੰਗ ਦੇ ਏਜੰਡੇ ਵਿਚ ਸ਼ਾਮਲ ਸਨ। ਇਹ ਪ੍ਰਗਟਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਥੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਕੀਤਾ।

     ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਉਹ 18 ਸਤੰਬਰ, 2020 ਨੂੰ ਮੀਟਿੰਗ ਦੀ ਕਾਰਵਾਈ ਸਬੰਧੀ ਅੱਠ ਪੰਨਿਆਂ ਦੀ ਜਾਣਕਾਰੀ ਪਹਿਲਾਂ ਹੀ  ਜਨਤਕ ਕਰ ਚੁੱਕੇ ਹਨ। ਇਸ ਤੋਂ ਇਲਾਵਾ ਕਿਸੇ ਵੀ ਪ੍ਰਸ਼ਨ ਨੂੰ ਸਪੱਸ਼ਟ ਕਰਨ ਲਈ ਉਨਾਂ ਨੇ 24 ਸਤੰਬਰ, 2020 ਨੂੰ ਪੂਰੇ ਮੁੱਦੇ ਨੂੰ ਵਿਸਥਾਰ ਨਾਲ ਸੰਬੋਧਿਤ ਕੀਤਾ ਸੀ। ਇਸ ਪ੍ਰੈਸ ਕਾਨਫਰੰਸ ਦੀ ਵੀਡੀਓ ਜਨਤਕ ਤੌਰ ’ਤੇ ਉਪਲਬਧ ਹੈ।
ਮੀਟਿੰਗ ਸਬੰਧੀ ਕਾਰਵਾਈ ਦੀ ਜਾਣਕਾਰੀ ਹੇਠ ਦਿੱਤੇ ਿਕ ’ਤੇ ਦੇਖੀ ਜਾ ਦੇਖੀ/ਪੜੀ ਜਾ ਸਕਦੀ ਹੈ
ਦਸਤਾਵੇਜ਼ ਸਬੰਧੀ ਿਕ : 


ਵੀਡੀਓ ਸਬੰਧੀ ਿਕ : 


       ਵਿੱਤ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਹਮਾਇਤ ਕਰਨ ਦੀ ਥਾਂ ਆਮ ਆਦਮੀ ਪਾਰਟੀ  ਵੀ  ਭਾਜਪਾ ਅਤੇ ਅਕਾਲੀ ਦਲ ਵਾਂਗ ਮਿਹਨਤਕਸ਼  ਕਿਸਾਨਾਂ ਦੇ ਸੰਘਰਸ਼ ਨੂੰ ਢਾਹ ਲਾਉਣ ਅਤੇ ਬਦਨਾਮ ਕਰਨ ਲਈ ਉਸੇ ਲੀਹ ’ਤੇ ਤੁਰ ਪਈ ਹੈ।“
 
       ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਐਨ.ਡੀ.ਏ. ਸਰਕਾਰ ਅਤੇ ‘ਆਪ’ ਰਲ਼-ਮਿਲਕੇ ਲੋਕਾਂ ਨੂੰ ਰਾਹ ਤੋਂ ਭਟਕਾਉਣ ਲਈ ਗੁੰਮਰਾਹਕੁੰਨ ਬਿਆਨਬਾਜ਼ੀ ਕਰ ਰਹੀਆਂ ਹਨ। ਉਹਨਾਂ ਕਿਹਾ, ‘‘ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਉੱਚ ਤਾਕਤੀ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਜਨਤਕ ਹੋਣ ਦੇ ਬਾਵਜੂਦ ਵੀ ਪਤਾ ਨਹੀਂ ਕਿਉਂ ਇਸ ਮੁੱਦੇ ਨੂੰ ਵਾਰ ਵਾਰ ਚੁੱਕ ਕੇ ਕਿਸਾਨਾਂ ਦੇ ਸੰਘਰਸ਼ ਪ੍ਰਤੀ ਸ਼ੰਕੇ ਖੜੇ ਕੀਤੇ ਜਾ ਰਹੇ ਹਨ। ’’ 

        ਮਨਪ੍ਰੀਤ ਬਾਦਲ ਨੇ ਕਿਹਾ ਕਿ ਕਿੰਨਾ ਚੰਗਾ ਹੁੰਦਾ ਜੇ  ‘ਆਪ’ ਅਤੇ ਅਕਾਲੀ ਦਲ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਅਤੇ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਕਰਨ ਦੀ ਥਾਂ ਕਿਸਾਨਾਂ ਦੇ ਇਸ ਹੱਕੀ ਸੰਘਰਸ਼ ਦੀ ਹਮਾਇਤ ਕਰਦੇ। 

       ਉਹਨਾਂ ਅੱਗੇ ਕਿਹਾ ਕਿ ‘ਆਪ’ ਦੀ ਪ੍ਰੈਸ ਕਾਨਫਰੰਸ ਦਾ ਸਮਾਂ ਬਹੁਤ ਸ਼ੰਕੇ ਖੜੇ ਕਰਦੀ ਹੈ ਕਿਉਂਕਿ ਇਹ ਉਸ ਸਮੇਂ ਕਰਵਾਈ ਜਾ ਰਹੀ ਹੈ ਜਦੋਂ ਮੁਜ਼ਾਹਰਾ ਕਰ ਰਹੇ ਕਿਸਾਨਾਂ ਨੇ ਆਪਣੀ ਟਰੈਕਟਰ ਰੈਲੀ ਦਾ ਐਲਾਨ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ‘ਆਪ’ ਅਤੇ ਅਕਾਲੀ ਦਲ ਇਸ ਗੱਲੋਂ ਭੜਕ ਰਹੇ ਹਨ ਕਿ ਉਹ ਕਿਸਾਨਾਂ ਵਿਚਕਾਰ ਫੁੱਟ ਪਾਉਣ ਵਿੱਚ ਅਸਫ਼ਲ ਰਹੇ  ਅਤੇ ਇਹ ਦੋਵੇਂ ਪਾਰਟੀਆਂ  ਐਨ.ਡੀ.ਏ. ਸਰਕਾਰ ਦੇ ਬੁਲਾਰਿਆਂ ਵਾਂਗ ਕੰਮ ਕਰ ਰਹੇ ਹਨ।

        ਉਹਨਾਂ ਕਿਹਾ ਕਿ ਹੁਣ ਇਹ ਬਹਿਸ ‘ਆਪ’ ਅਤੇ ਅਕਾਲੀ ਦਲ  ਦੀਆਂ ਕੋਸ਼ਿਸ਼ਾਂ ਤੋਂ ਬਹੁਤ ਅੱਗੇ ਲੰਘ ਗਈ ਹੈ । ਇਸ ਦਾ ਹੱਲ ਤਾਂ ਹੀ ਸੰਭਵ ਹੈ ਜੇਕਰ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦਿੱਤਾ ਜਾਵੇ ਅਤੇ ਉਹੀ ਰਾਹ ਅਪਣਾਇਆ ਜਾਵੇ ਜੋ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਪਣਾਇਆ ਹੈ।

Jan 24 2021 9:40PM
public domain
Source: Punjab E News

Leave a comment

अकाली विधायकों ने इस अवसर पर ‘गर्वनर गो बैक’ के नारे लगाए --- Additional Director Public Relations Senu Duggal Elevated To IAS Cadre --- मंत्रीमंडल की तरफ से कुछ शर्तों अनुसार सिवल अस्पताल मोहाली की 0.92 एकड़ अतिरिक्त जमीन मैक्स अस्पताल को देने सम्बन्धी मंजूरी --- पंजाब सरकार द्वारा आबकारी और कर, नगर एवं ग्राम योजना, चिकित्सा शिक्षा एवं अनुसंधान और ग्रामीण विकास एवं पंचायत विभागों के पुनर्गठन को मंज़ूरी --- अश्वनी शर्मा ने केन्द्रीय मंत्री डॉ. हर्षवर्धन को पत्र लिख पत्रकारों को कोविड टीकाकरण की अग्रिम पंक्ति में शामिल करने की उठाई माँग --- कैप्टन अमरिंदर सिंह के झूठे वादे के खिलाफ आप विधायकों ने निकाली साईकिल रैली, साईकिल से विधानसभा पहुंचे सभी विधायक