Breaking News

ਮੋਗਾ ਚ ਸਰਕਾਰੀ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜਨਾਹ ਦੀ ਕੋਸ਼ਿਸ਼, ਮੁਲਜ਼ਮ ਕਾਬੂ

rape attempt

ਮੋਗਾ ਚ ਸਰਕਾਰੀ ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜਨਾਹ ਦੀ ਕੋਸ਼ਿਸ਼, ਮੁਲਜ਼ਮ ਕਾਬੂ

Punjab E News:-  ਮੋਗਾ ਤੋਂ ਸ਼ਰਮਸਾਰ ਕਰਨ ਵਾਲੀ ਖ਼ਬਰ ਆਈ ਹੈ| ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪੰਜਵੀਂ ਜਮਾਤ ’ਚ ਪੜ੍ਹਦੀ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਦੇ ਦੋਸ਼ ਹੇਠ ਇੱਕ ਮੁਲਜ਼ਮ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਸਵੇਰੇ 9:30 ਵਜੇ ਮੂੰਹ ’ਤੇ ਕੱਪੜਾ ਬੰਨ੍ਹ ਕੇ ਸਕੂਲ ਵਿੱਚ ਆਇਆ। ਉਸ ਵੇਲੇ ਕੋਈ ਵੀ ਅਧਿਆਪਕ ਸਕੂਲ ਵਿੱਚ ਮੌਜੂਦ ਨਹੀਂ ਸੀ। ਉਸ ਨੇ ਪੰਜਵੀਂ ਜਮਾਤ ਦੇ ਕਮਰੇ ਵਿੱਚ ਜਾ ਕਿ ਵਿਦਿਆਰਥੀਆਂ ਨੂੰ ਕਿਹਾ ਕਿ ਉਸ ਨੇ ਬੂਟ ਵੰਡਣੇ ਹਨ, ਜਿਸ ਲਈ ਉਹ ਨਾਪ ਲੈਣ ਆਇਆ ਹੈ। ਇਸ ਮਗਰੋਂ ਉਸ ਨੇ ਬਾਕੀ ਵਿਦਿਆਰਥੀ ਕਮਰੇ ਵਿੱਚ ਬੰਦ ਕਰ ਦਿੱਤੇ ਅਤੇ ਇੱਕ ਵਿਦਿਆਰਥਣ ਨੂੰ ਖਿੱਚ ਕੇ ਦੂਸਰੇ ਕਮਰੇ ਵਿੱਚ ਲੈ ਗਿਆ, ਜਿੱਥੇ ਉਸ ਨੇ ਲੜਕੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕੀਤੀ। ਬਾਕੀ ਬੱਚਿਆਂ ਨੇ ਚੀਕਾਂ ਮਾਰਨੀਆਂ ਸ਼ੁਰੂ ਕੀਤੀਆਂ ਤਾਂ ਬੱਚੇ ਇਕੱਠੇ ਹੋਣ ਕਰਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ ਪਿੰਡ ਦੀ ਪੰਚਾਇਤ ਨੇ CCTV  ਫੁਟੇਜ ਦੇਖੀ ਜਾ ਰਹੀ ਸੀ ਤਾਂ ਬੱਚਿਆਂ ਨੇ ਉਸ ਨੂੰ ਪਛਾਣ ਲਿਆ। ਇਸ ਪਿੱਛੋਂ ਪੰਚਾਇਤ ਨੇ ਉਸ ਨੂੰ ਕਾਬੂ ਕਰਕੇ ਪੁਲੀਸ ਹਵਾਲੇ ਕਰ ਦਿੱਤਾ। 


Jan 23 2021 1:01PM
rape attempt
Source: Punjab E News

Leave a comment





अकाली विधायकों ने इस अवसर पर ‘गर्वनर गो बैक’ के नारे लगाए --- Additional Director Public Relations Senu Duggal Elevated To IAS Cadre --- मंत्रीमंडल की तरफ से कुछ शर्तों अनुसार सिवल अस्पताल मोहाली की 0.92 एकड़ अतिरिक्त जमीन मैक्स अस्पताल को देने सम्बन्धी मंजूरी --- पंजाब सरकार द्वारा आबकारी और कर, नगर एवं ग्राम योजना, चिकित्सा शिक्षा एवं अनुसंधान और ग्रामीण विकास एवं पंचायत विभागों के पुनर्गठन को मंज़ूरी --- अश्वनी शर्मा ने केन्द्रीय मंत्री डॉ. हर्षवर्धन को पत्र लिख पत्रकारों को कोविड टीकाकरण की अग्रिम पंक्ति में शामिल करने की उठाई माँग --- कैप्टन अमरिंदर सिंह के झूठे वादे के खिलाफ आप विधायकों ने निकाली साईकिल रैली, साईकिल से विधानसभा पहुंचे सभी विधायक