Punjab E News:- ਕੈਲੀਫੋਰਨੀਆ ਚ ਸ਼ਰਾਰਤੀ ਅਨਸਰਾਂ ਵੱਲੋਂ ਮਹਾਤਮਾ ਗਾਂਧੀ ਦਾ ਬੁੱਤ ਤੋੜੇ ਜਾਣ ਖ਼ਿਲਾਫ਼ ਭਾਰਤੀ ਤੇ ਅਮਰੀਕੀ ਭਾਈਚਾਰੇ ਨੇ ਸਾਂਝੇ ਤੌਰ ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਮੇਅਰ ਗਲੋਰੀਆ ਪਾਰਟਿਡਾ ਨੇ ਇਸ ਘਟਨਾ ਨੂੰ ਲੈ ਕੇ ਦੁੱਖ ਜ਼ਾਹਿਰ ਕੀਤਾ ਤੇ ਕਿਹਾ ਕਿ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ ਤੋੜ ਦੀ ਇਸ ਘਟਨਾ ਨੂੰ ਕਦੀ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਓਹਨਾ ਕਿਹਾ ਕਿ ਇਹ ਸਾਡੇ ਪ੍ਰੇਰਨਾ ਹਨ ਅਤੇ ਅਸੀਂ ਕਿਸੇ ਵੀ ਅਜਿਹੀ ਘਟਨਾ ਦੀ ਇਜਾਜ਼ਤ ਨਹੀਂ ਦੇਵਾਂਗੇ। ਇਸ ਮੌਕੇ ਤੇ ਭਾਰਤੀਆਂ ਨੇ ਮਿਲ ਕੇ ਰੋਸ ਮੁਜ਼ਾਹਰਾ ਕੀਤਾ।